Page101
Tempo:
ਹਰਿ ਰਸੁ ਸਭ ਤੇ ਮੀਠਾ ਜੀਉ ॥੧॥ ਜੋ ਜੋ ਪੀਵੈ ਸੋ ਤ੍ਰਿਪਤਾਵੈ ॥ ਅਮਰੁ ਹੋਵੈ ਜੋ ਨਾਮ ਰਸੁ ਪਾਵੈ ॥ ਨਾਮ ਨਿਧਾਨ ਤਿਸਹਿ ਪਰਾਪਤਿ ਜਿਸੁ ਸਬਦੁ ਗੁਰੂ ਮਨਿ ਵੂਠਾ ਜੀਉ ॥੨॥ ਜਿਨਿ ਹਰਿ ਰਸੁ ਪਾਇਆ ਸੋ ਤ੍ਰਿਪਤਿ ਅਘਾਨਾ ॥ ਜਿਨਿ ਹਰਿ ਸਾਦੁ ਪਾਇਆ ਸੋ ਨਾਹਿ ਡੁਲਾਨਾ ॥ ਤਿਸਹਿ ਪਰਾਪਤਿ ਹਰਿ ਹਰਿ ਨਾਮਾ ਜਿਸੁ ਮਸਤਕਿ ਭਾਗੀਠਾ ਜੀਉ ॥੩॥ ਹਰਿ ਇਕਸੁ ਹਥਿ ਆਇਆ ਵਰਸਾਣੇ ਬਹੁਤੇਰੇ ॥ ਤਿਸੁ ਲਗਿ ਮੁਕਤੁ ਭਏ ਘਣੇਰੇ ॥ ਨਾਮੁ ਨਿਧਾਨਾ ਗੁਰਮੁਖਿ ਪਾਈਐ ਕਹੁ ਨਾਨਕ ਵਿਰਲੀ ਡੀਠਾ ਜੀਉ ॥੪॥੧੫॥੨੨॥ ਮਾਝ ਮਹਲਾ ੫ ॥ ਨਿਧਿ ਸਿਧਿ ਰਿਧਿ ਹਰਿ ਹਰਿ ਹਰਿ ਮੇਰੈ ॥ ਜਨਮੁ ਪਦਾਰਥੁ ਗਹਿਰ ਗੰਭੀਰੈ ॥ ਲਾਖ ਕੋਟ ਖੁਸੀਆ ਰੰਗ ਰਾਵੈ ਜੋ ਗੁਰ ਲਾਗਾ ਪਾਈ ਜੀਉ ॥੧॥ ਦਰਸਨੁ ਪੇਖਤ ਭਏ ਪੁਨੀਤਾ ॥ ਸਗਲ ਉਧਾਰੇ ਭਾਈ ਮੀਤਾ ॥ ਅਗਮ ਅਗੋਚਰੁ ਸੁਆਮੀ ਅਪੁਨਾ ਗੁਰ ਕਿਰਪਾ ਤੇ ਸਚੁ ਧਿਆਈ ਜੀਉ ॥੨॥ ਜਾ ਕਉ ਖੋਜਹਿ ਸਰਬ ਉਪਾਏ ॥ ਵਡਭਾਗੀ ਦਰਸਨੁ ਕੋ ਵਿਰਲਾ ਪਾਏ ॥ ਊਚ ਅਪਾਰ ਅਗੋਚਰ ਥਾਨਾ ਓਹੁ ਮਹਲੁ ਗੁਰੂ ਦੇਖਾਈ ਜੀਉ ॥੩॥ ਗਹਿਰ ਗੰਭੀਰ ਅੰਮ੍ਰਿਤ ਨਾਮੁ ਤੇਰਾ ॥ ਮੁਕਤਿ ਭਇਆ ਜਿਸੁ ਰਿਦੈ ਵਸੇਰਾ ॥ ਗੁਰਿ ਬੰਧਨ ਤਿਨ ਕੇ ਸਗਲੇ ਕਾਟੇ ਜਨ ਨਾਨਕ ਸਹਜਿ ਸਮਾਈ ਜੀਉ ॥੪॥੧੬॥੨੩॥ ਮਾਝ ਮਹਲਾ ੫ ॥ ਪ੍ਰਭ ਕਿਰਪਾ ਤੇ ਹਰਿ ਹਰਿ ਧਿਆਵਉ ॥ ਪ੍ਰਭੂ ਦਇਆ ਤੇ ਮੰਗਲੁ ਗਾਵਉ ॥ ਊਠਤ ਬੈਠਤ ਸੋਵਤ ਜਾਗਤ ਹਰਿ ਧਿਆਈਐ ਸਗਲ ਅਵਰਦਾ ਜੀਉ ॥੧॥ ਨਾਮੁ ਅਉਖਧੁ ਮੋ ਕਉ ਸਾਧੂ ਦੀਆ ॥ ਕਿਲਬਿਖ ਕਾਟੇ ਨਿਰਮਲੁ ਥੀਆ ॥ ਅਨਦੁ ਭਇਆ ਨਿਕਸੀ ਸਭ ਪੀਰਾ ਸਗਲ ਬਿਨਾਸੇ ਦਰਦਾ ਜੀਉ ॥੨॥ ਜਿਸ ਕਾ ਅੰਗੁ ਕਰੇ ਮੇਰਾ ਪਿਆਰਾ ॥ ਸੋ ਮੁਕਤਾ ਸਾਗਰ ਸੰਸਾਰਾ ॥ ਸਤਿ ਕਰੇ ਜਿਨਿ ਗੁਰੂ ਪਛਾਤਾ ਸੋ ਕਾਹੇ ਕਉ ਡਰਦਾ ਜੀਉ ॥੩॥ ਜਬ ਤੇ ਸਾਧੂ ਸੰਗਤਿ ਪਾਏ ॥ ਗੁਰ ਭੇਟਤ ਹਉ ਗਈ ਬਲਾਏ ॥ ਸਾਸਿ ਸਾਸਿ ਹਰਿ ਗਾਵੈ ਨਾਨਕੁ ਸਤਿਗੁਰ ਢਾਕਿ ਲੀਆ ਮੇਰਾ ਪੜਦਾ ਜੀਉ ॥੪॥੧੭॥੨੪॥ ਮਾਝ ਮਹਲਾ ੫ ॥ ਓਤਿ ਪੋਤਿ ਸੇਵਕ ਸੰਗਿ ਰਾਤਾ ॥ ਪ੍ਰਭ ਪ੍ਰਤਿਪਾਲੇ ਸੇਵਕ ਸੁਖਦਾਤਾ ॥ ਪਾਣੀ ਪਖਾ ਪੀਸਉ ਸੇਵਕ ਕੈ ਠਾਕੁਰ ਹੀ ਕਾ ਆਹਰੁ ਜੀਉ ॥੧॥ ਕਾਟਿ ਸਿਲਕ ਪ੍ਰਭਿ ਸੇਵਾ ਲਾਇਆ ॥ ਹੁਕਮੁ ਸਾਹਿਬ ਕਾ ਸੇਵਕ ਮਨਿ ਭਾਇਆ ॥ ਸੋਈ ਕਮਾਵੈ ਜੋ ਸਾਹਿਬ ਭਾਵੈ ਸੇਵਕੁ ਅੰਤਰਿ ਬਾਹਰਿ ਮਾਹਰੁ ਜੀਉ ॥੨॥ ਤੂੰ ਦਾਨਾ ਠਾਕੁਰੁ ਸਭ ਬਿਧਿ ਜਾਨਹਿ