Page11
Tempo:
ਰੂਆਲ ਛੰਦ ॥ ਤ੍ਵ ਪ੍ਰਸਾਦਿ ॥ ਆਦਿ ਰੂਪ ਅਨਾਦਿ ਮੂਰਤਿ ਅਜੋਨਿ ਪੁਰਖ ਅਪਾਰ ॥ ਸਰਬ ਮਾਨ ਤ੍ਰਿਮਾਨ ਦੇਵ ਅਭੇਵ ਆਦਿ ਉਦਾਰ ॥ ਸਰਬ ਪਾਲਕ ਸਰਬ ਘਾਲਕ ਸਰਬ ਕੋ ਪੁਨਿ ਕਾਲ ॥ ਜੱਤ੍ਰ ਤੱਤ੍ਰ ਬਿਰਾਜਹੀ ਅਵਧੂਤ ਰੂਪ ਰਿਸਾਲ ॥੭੯॥ ਨਾਮ ਠਾਮ ਨ ਜਾਤ ਜਾਕਰ ਰੂਪ ਰੰਗ ਨ ਰੇਖ ॥ ਆਦਿ ਪੁਰਖ ਉਦਾਰ ਮੂਰਤਿ ਅਜੋਨਿ ਆਦਿ ਅਸੇਖ ॥ ਦੇਸ ਔਰ ਨ ਭੇਸ ਜਾਕਰ ਰੂਪ ਰੇਖ ਨ ਰਾਗ ॥ ਜੱਤ੍ਰ ਤੱਤ੍ਰ ਦਿਸਾ ਵਿਸਾ ਹੁਇ ਫੈਲਿਓ ਅਨੁਰਾਗ ॥੮੦॥ ਨਾਮ ਕਾਮ ਬਿਹੀਨ ਪੇਖਤ ਧਾਮ ਹੂੰ ਨਹਿ ਜਾਹਿ ॥ ਸਰਬ ਮਾਨ ਸਰਬੱਤ੍ਰ ਮਾਨ ਸਦੈਵ ਮਾਨਤ ਤਾਹਿ ॥ ਏਕ ਮੂਰਤਿ ਅਨੇਕ ਦਰਸਨ ਕੀਨ ਰੂਪ ਅਨੇਕ ॥ ਖੇਲ ਖੇਲ ਅਖੇਲ ਖੇਲਨ ਅੰਤ ਕੋ ਫਿਰ ਏਕ ॥੮੧॥ ਦੇਵ ਭੇਵ ਨ ਜਾਨਹੀ ਜਿਹ ਬੇਦ ਅਉਰ ਕਤੇਬ ॥ ਰੂਪ ਰੰਗ ਨ ਜਾਤਿ ਪਾਤਿ ਸੁ ਜਾਨਈ ਕਿਹ ਜੇਬ ॥ ਤਾਤ ਮਾਤ ਨ ਜਾਤ ਜਾਕਰਿ ਜਨਮ ਮਰਨ ਬਿਹੀਨ ॥ ਚੱਕ੍ਰ ਬੱਕ੍ਰ ਫਿਰੈ ਚਤ੍ਰੱ ਚੱਕ ਮਾਨਹੀ ਪੁਰ ਤੀਨ ॥੮੨॥