Page111
Tempo:
ਰਾਵੇ ਸਚੁ ਸੀਗਾਰੁ ਬਣਾਵਣਿਆ ॥੫॥ ਲਖ ਚਉਰਾਸੀਹ ਜੀਅ ਉਪਾਏ ॥ ਜਿਸ ਨੋ ਨਦਰਿ ਕਰੇ ਤਿਸੁ ਗੁਰੂ ਮਿਲਾਏ ॥ ਕਿਲਬਿਖ ਕਾਟਿ ਸਦਾ ਜਨ ਨਿਰਮਲ ਦਰਿ ਸਚੈ ਨਾਮਿ ਸੁਹਾਵਣਿਆ ॥੬॥ ਲੇਖਾ ਮਾਗੈ ਤਾ ਕਿਨਿ ਦੀਐ ॥ ਸੁਖੁ ਨਾਹੀ ਫੁਨਿ ਦੂਐ ਤੀਐ ॥ ਆਪੇ ਬਖਸਿ ਲਏ ਪ੍ਰਭੁ ਸਾਚਾ ਆਪੇ ਬਖਸਿ ਮਿਲਾਵਣਿਆ ॥੭॥ ਆਪਿ ਕਰੇ ਤੈ ਆਪਿ ਕਰਾਏ ॥ ਪੂਰੇ ਗੁਰ ਕੈ ਸਬਦਿ ਮਿਲਾਏ ॥ ਨਾਨਕ ਨਾਮੁ ਮਿਲੈ ਵਡਿਆਈ ਆਪੇ ਮੇਲਿ ਮਿਲਾਵਣਿਆ ॥੮॥੨॥੩॥ ਮਾਝ ਮਹਲਾ ੩ ॥ ਇਕੋ ਆਪਿ ਫਿਰੈ ਪਰਛੰਨਾ ॥ ਗੁਰਮੁਖਿ ਵੇਖਾ ਤਾ ਇਹੁ ਮੰਨੁ ਭਿੰਨਾ ॥ ਤ੍ਰਿਸਨਾ ਤਜਿ ਸਹਜ ਸੁਖੁ ਪਾਇਆ ਏਕੋ ਮੰਨਿ ਵਸਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਇਕਸੁ ਸਿਉ ਚਿਤੁ ਲਾਵਣਿਆ ॥ ਗੁਰਮਤੀ ਮਨੁ ਇਕਤੁ ਘਰਿ ਆਇਆ ਸਚੈ ਰੰਗਿ ਰੰਗਾਵਣਿਆ ॥੧॥ ਰਹਾਉ ॥ ਇਹੁ ਜਗੁ ਭੂਲਾ ਤੈਂ ਆਪਿ ਭੁਲਾਇਆ ॥ ਇਕੁ ਵਿਸਾਰਿ ਦੂਜੈ ਲੋਭਾਇਆ ॥ ਅਨਦਿਨੁ ਸਦਾ ਫਿਰੈ ਭ੍ਰਮਿ ਭੂਲਾ ਬਿਨੁ ਨਾਵੈ ਦੁਖੁ ਪਾਵਣਿਆ ॥੨॥ ਜੋ ਰੰਗਿ ਰਾਤੇ ਕਰਮ ਬਿਧਾਤੇ ॥ ਗੁਰ ਸੇਵਾ ਤੇ ਜੁਗ ਚਾਰੇ ਜਾਤੇ ॥ ਜਿਸ ਨੋ ਆਪਿ ਦੇਇ ਵਡਿਆਈ ਹਰਿ ਕੈ ਨਾਮਿ ਸਮਾਵਣਿਆ ॥੩॥ ਮਾਇਆ ਮੋਹਿ ਹਰਿ ਚੇਤੈ ਨਾਹੀ ॥ ਜਮ ਪੁਰਿ ਬਧਾ ਦੁਖ ਸਹਾਹੀ ॥ ਅੰਨਾ ਬੋਲਾ ਕਿਛੁ ਨਦਰਿ ਨ ਆਵੈ ਮਨਮੁਖ ਪਾਪਿ ਪਚਾਵਣਿਆ ॥੪॥ ਇਕਿ ਰੰਗਿ ਰਾਤੇ ਜੋ ਤੁਧੁ ਆਪਿ ਲਿਵ ਲਾਏ ॥ ਭਾਇ ਭਗਤਿ ਤੇਰੈ ਮਨਿ ਭਾਏ ॥ ਸਤਿਗੁਰੁ ਸੇਵਨਿ ਸਦਾ ਸੁਖਦਾਤਾ ਸਭ ਇਛਾ ਆਪਿ ਪੁਜਾਵਣਿਆ ॥੫॥ ਹਰਿ ਜੀਉ ਤੇਰੀ ਸਦਾ ਸਰਣਾਈ ॥ ਆਪੇ ਬਖਸਿਹਿ ਦੇ ਵਡਿਆਈ ॥ ਜਮਕਾਲੁ ਤਿਸੁ ਨੇੜਿ ਨ ਆਵੈ ਜੋ ਹਰਿ ਹਰਿ ਨਾਮੁ ਧਿਆਵਣਿਆ ॥੬॥ ਅਨਦਿਨੁ ਰਾਤੇ ਜੋ ਹਰਿ ਭਾਏ ॥ ਮੇਰੈ ਪ੍ਰਭਿ ਮੇਲੇ ਮੇਲਿ ਮਿਲਾਏ ॥ ਸਦਾ ਸਦਾ ਸਚੇ ਤੇਰੀ ਸਰਣਾਈ ਤੂੰ ਆਪੇ ਸਚੁ ਬੁਝਾਵਣਿਆ ॥੭॥ ਜਿਨ ਸਚੁ ਜਾਤਾ ਸੇ ਸਚਿ ਸਮਾਣੇ ॥ ਹਰਿ ਗੁਣ ਗਾਵਹਿ ਸਚੁ ਵਖਾਣੇ ॥ ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਵਣਿਆ ॥੮॥੩॥੪॥ ਮਾਝ ਮਹਲਾ ੩ ॥ ਸਬਦਿ ਮਰੈ ਸੁ ਮੁਆ ਜਾਪੈ ॥ ਕਾਲੁ ਨ ਚਾਪੈ ਦੁਖੁ ਨ ਸੰਤਾਪੈ ॥ ਜੋਤੀ ਵਿਚਿ ਮਿਲਿ ਜੋਤਿ ਸਮਾਣੀ ਸੁਣਿ ਮਨ ਸਚਿ ਸਮਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਹਰਿ ਕੈ ਨਾਇ ਸੋਭਾ ਪਾਵਣਿਆ ॥ ਸਤਿਗੁਰੁ ਸੇਵਿ ਸਚਿ ਚਿਤੁ ਲਾਇਆ ਗੁਰਮਤੀ ਸਹਜਿ ਸਮਾਵਣਿਆ ॥੧॥ ਰਹਾਉ ॥ ਕਾਇਆ ਕਚੀ ਕਚਾ ਚੀਰੁ ਹੰਢਾਏ ॥ ਦੂਜੈ ਲਾਗੀ ਮਹਲੁ ਨ ਪਾਏ