Page172
Tempo:
ਗੁਰਮਤਿ ਹਰਿ ਲਿਵ ਲਾਗੇ ॥੧॥ ਰਹਾਉ ॥ ਘਟਿ ਘਟਿ ਰਮਈਆ ਰਮਤ ਰਾਮ ਰਾਇ ਗੁਰ ਸਬਦਿ ਗੁਰੂ ਲਿਵ ਲਾਗੇ ॥ ਹਉ ਮਨੁ ਤਨੁ ਦੇਵਉ ਕਾਟਿ ਗੁਰੂ ਕਉ ਮੇਰਾ ਭ੍ਰਮੁ ਭਉ ਗੁਰ ਬਚਨੀ ਭਾਗੇ ॥੨॥ ਅੰਧਿਆਰੈ ਦੀਪਕ ਆਨਿ ਜਲਾਏ ਗੁਰ ਗਿਆਨਿ ਗੁਰੂ ਲਿਵ ਲਾਗੇ ॥ ਅਗਿਆਨੁ ਅੰਧੇਰਾ ਬਿਨਸਿ ਬਿਨਾਸਿਓ ਘਰਿ ਵਸਤੁ ਲਹੀ ਮਨ ਜਾਗੇ ॥੩॥ ਸਾਕਤ ਬਧਿਕ ਮਾਇਆਧਾਰੀ ਤਿਨ ਜਮ ਜੋਹਨਿ ਲਾਗੇ ॥ ਉਨ ਸਤਿਗੁਰ ਆਗੈ ਸੀਸੁ ਨ ਬੇਚਿਆ ਓਇ ਆਵਹਿ ਜਾਹਿ ਅਭਾਗੇ ॥੪॥ ਹਮਰਾ ਬਿਨਉ ਸੁਨਹੁ ਪ੍ਰਭ ਠਾਕੁਰ ਹਮ ਸਰਣਿ ਪ੍ਰਭੂ ਹਰਿ ਮਾਗੇ ॥ ਜਨ ਨਾਨਕ ਕੀ ਲਜ ਪਾਤਿ ਗੁਰੂ ਹੈ ਸਿਰੁ ਬੇਚਿਓ ਸਤਿਗੁਰ ਆਗੇ ॥੫॥੧੦॥੨੪॥੬੨॥ ਗਉੜੀ ਪੂਰਬੀ ਮਹਲਾ ੪ ॥ ਹਮ ਅਹੰਕਾਰੀ ਅਹੰਕਾਰ ਅਗਿਆਨ ਮਤਿ ਗੁਰਿ ਮਿਲਿਐ ਆਪੁ ਗਵਾਇਆ ॥ ਹਉਮੈ ਰੋਗੁ ਗਇਆ ਸੁਖੁ ਪਾਇਆ ਧਨੁ ਧੰਨੁ ਗੁਰੂ ਹਰਿ ਰਾਇਆ ॥੧॥ ਰਾਮ ਗੁਰ ਕੈ ਬਚਨਿ ਹਰਿ ਪਾਇਆ ॥੧॥ ਰਹਾਉ ॥ ਮੇਰੈ ਹੀਅਰੈ ਪ੍ਰੀਤਿ ਰਾਮ ਰਾਇ ਕੀ ਗੁਰਿ ਮਾਰਗੁ ਪੰਥੁ ਬਤਾਇਆ ॥ ਮੇਰਾ ਜੀਉ ਪਿੰਡੁ ਸਭੁ ਸਤਿਗੁਰ ਆਗੈ ਜਿਨਿ ਵਿਛੁੜਿਆ ਹਰਿ ਗਲਿ ਲਾਇਆ ॥੨॥ ਮੇਰੈ ਅੰਤਿਰ ਪ੍ਰੀਤਿ ਲਗੀ ਦੇਖਨ ਕਉ ਗੁਰਿ ਹਿਰਦੈ ਨਾਲਿ ਦਿਖਾਇਆ ॥ ਸਹਜ ਅਨੰਦੁ ਭਇਆ ਮਨਿ ਮੋਰੈ ਗੁਰ ਆਗੈ ਆਪੁ ਵੇਚਾਇਆ ॥੩॥ ਹਮ ਅਪਰਾਧ ਪਾਪ ਬਹੁ ਕੀਨੇ ਕਰਿ ਦੁਸਟੀ ਚੋਰ ਚੁਰਾਇਆ ॥ ਅਬ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਲਾਜ ਹਰਿ ਭਾਇਆ ॥੪॥੧੧॥੨੫॥੬੩॥ ਗਉੜੀ ਪੂਰਬੀ ਮਹਲਾ ੪ ॥ ਗੁਰਮਤਿ ਬਾਜੈ ਸਬਦੁ ਅਨਾਹਦੁ ਗੁਰਮਤਿ ਮਨੂਆ ਗਾਵੈ ॥ ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧੰਨੁ ਗੁਰੂ ਲਿਵ ਲਾਵੈ ॥੧॥ ਗੁਰਮੁਖਿ ਹਰਿ ਲਿਵ ਲਾਵੈ ॥੧॥ ਰਹਾਉ ॥ ਹਮਰਾ ਠਾਕੁਰੁ ਸਤਿਗੁਰੁ ਪੂਰਾ ਮਨੁ ਗੁਰ ਕੀ ਕਾਰ ਕਮਾਵੈ ॥ ਹਮ ਮਲਿ ਮਲਿ ਧੋਵਹ ਪਾਵ ਗੁਰੂ ਕੇ ਜੋ ਹਰਿ ਹਰਿ ਕਥਾ ਸੁਨਾਵੈ ॥੨॥ ਹਿਰਦੈ ਗੁਰਮਤਿ ਰਾਮ ਰਸਾਇਣੁ ਜਿਹਵਾ ਹਰਿ ਗੁਣ ਗਾਵੈ ॥ ਮਨ ਰਸਕਿ ਰਸਕਿ ਹਰਿ ਰਸਿ ਆਘਾਨੇ ਫਿਰਿ ਬਹੁਰਿ ਨ ਭੂਖ ਲਗਾਵੈ ॥੩॥ ਕੋਈ ਕਰੈ ਉਪਾਵ ਅਨੇਕ ਬਹੁਤੇਰੇ ਬਿਨੁ ਕਿਰਪਾ ਨਾਮੁ ਨ ਪਾਵੈ ॥ ਜਨ ਨਾਨਕ ਕਉ ਹਰਿ ਕਿਰਪਾ ਧਾਰੀ ਮਤਿ ਗੁਰਮਤਿ ਨਾਮੁ ਦ੍ਰਿੜਾਵੈ ॥੪॥੧੨॥੨੬॥੬੪॥ ਰਾਗੁ ਗਉੜੀ ਮਾਝ ਮਹਲਾ ੪ ॥ ਗੁਰਮੁਖਿ ਜਿੰਦੂ ਜਪਿ ਨਾਮੁ ਕਰੰਮਾ ॥ ਮਤਿ ਮਾਤਾ ਮਤਿ ਜੀਉ ਨਾਮੁ ਮੁਖਿ ਰਾਮਾ ॥ ਸੰਤੋਖੁ ਪਿਤਾ