Page68
Tempo:
ਨਾਮੁ ਹਰਿ ਉਪਜੈ ਜਾ ਸਤਿਗੁਰੁ ਮਿਲੈ ਸੁਭਾਏ ॥ ਮਨੁ ਤਨੁ ਅਰਪੀ ਆਪੁ ਗਵਾਈ ਚਲਾ ਸਤਿਗੁਰ ਭਾਏ ॥ ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿ ਹਰਿ ਸੇਤੀ ਚਿਤੁ ਲਾਏ ॥੭॥ ਸੋ ਬ੍ਰਾਹਮਣੁ ਬ੍ਰਹਮੁ ਜੋ ਬਿੰਦੇ ਹਰਿ ਸੇਤੀ ਰੰਗਿ ਰਾਤਾ ॥ ਪ੍ਰਭੁ ਨਿਕਟਿ ਵਸੈ ਸਭਨਾ ਘਟ ਅੰਤਰਿ ਗੁਰਮੁਖਿ ਵਿਰਲੈ ਜਾਤਾ ॥ ਨਾਨਕ ਨਾਮੁ ਮਿਲੈ ਵਡਿਆਈ ਗੁਰ ਕੈ ਸਬਦਿ ਪਛਾਤਾ ॥੮॥੫॥੨੨॥ ਸਿਰੀਰਾਗੁ ਮਹਲਾ ੩ ॥ ਸਹਜੈ ਨੋ ਸਭ ਲੋਚਦੀ ਬਿਨੁ ਗੁਰ ਪਾਇਆ ਨ ਜਾਇ ॥ ਪੜਿ ਪੜਿ ਪੰਡਿਤ ਜੋਤਕੀ ਥਕੇ ਭੇਖੀ ਭਰਮਿ ਭੁਲਾਏ ॥ ਗੁਰ ਭੇਟੇ ਸਹਜੁ ਪਾਇਆ ਆਪਣੀ ਕਿਰਪਾ ਕਰੇ ਰਜਾਇ ॥੧॥ ਭਾਈ ਰੇ ਗੁਰ ਬਿਨੁ ਸਹਜੁ ਨ ਹੋਇ ॥ ਸਬਦੈ ਹੀ ਤੇ ਸਹਜੁ ਊਪਜੈ ਹਰਿ ਪਾਇਆ ਸਚੁ ਸੋਇ ॥੧॥ ਰਹਾਉ ॥ ਸਹਜੇ ਗਾਵਿਆ ਥਾਇ ਪਵੈ ਬਿਨੁ ਸਹਜੈ ਕਥਨੀ ਬਾਦਿ ॥ ਸਹਜੇ ਹੀ ਭਗਤਿ ਊਪਜੈ ਸਹਜਿ ਪਿਆਰਿ ਬੈਰਾਗਿ ॥ ਸਹਜੈ ਹੀ ਤੇ ਸੁਖ ਸਾਤਿ ਹੋਇ ਬਿਨੁ ਸਹਜੈ ਜੀਵਣੁ ਬਾਦਿ ॥੨॥ ਸਹਜਿ ਸਾਲਾਹੀ ਸਦਾ ਸਦਾ ਸਹਜਿ ਸਮਾਧਿ ਲਗਾਇ ॥ ਸਹਜੇ ਹੀ ਗੁਣ ਊਚਰੈ ਭਗਤਿ ਕਰੇ ਲਿਵ ਲਾਇ ॥ ਸਬਦੇ ਹੀ ਹਰਿ ਮਨਿ ਵਸੈ ਰਸਨਾ ਹਰਿ ਰਸੁ ਖਾਇ ॥੩॥ ਸਹਜੇ ਕਾਲੁ ਵਿਡਾਰਿਆ ਸਚ ਸਰਣਾਈ ਪਾਇ ॥ ਸਹਜੇ ਹਰਿ ਨਾਮੁ ਮਨਿ ਵਸਿਆ ਸਚੀ ਕਾਰ ਕਮਾਇ ॥ ਸੇ ਵਡਭਾਗੀ ਜਿਨੀ ਪਾਇਆ ਸਹਜੇ ਰਹੇ ਸਮਾਇ ॥੪॥ ਮਾਇਆ ਵਿਚਿ ਸਹਜੁ ਨ ਊਪਜੈ ਮਾਇਆ ਦੂਜੈ ਭਾਇ ॥ ਮਨਮੁਖ ਕਰਮ ਕਮਾਵਣੇ ਹਉਮੈ ਜਲੈ ਜਲਾਇ ॥ ਜੰਮਣੁ ਮਰਣੁ ਨ ਚੂਕਈ ਫਿਰਿ ਫਿਰਿ ਆਵੈ ਜਾਇ ॥੫॥ ਤ੍ਰਿਹੁ ਗੁਣਾ ਵਿਚਿ ਸਹਜੁ ਨ ਪਾਈਐ ਤ੍ਰੈ ਗੁਣ ਭਰਮਿ ਭੁਲਾਇ ॥ ਪੜੀਐ ਗੁਣੀਐ ਕਿਆ ਕਥੀਐ ਜਾ ਮੁੰਢਹੁ ਘੁਥਾ ਜਾਇ ॥ ਚਉਥੇ ਪਦ ਮਹਿ ਸਹਜੁ ਹੈ ਗੁਰਮੁਖਿ ਪਲੈ ਪਾਇ ॥੬॥ ਨਿਰਗੁਣ ਨਾਮੁ ਨਿਧਾਨੁ ਹੈ ਸਹਜੇ ਸੋਝੀ ਹੋਇ ॥ ਗੁਣਵੰਤੀ ਸਾਲਾਹਿਆ ਸਚੇ ਸਚੀ ਸੋਇ ॥ ਭੁਲਿਆ ਸਹਜਿ ਮਿਲਾਇਸੀ ਸਬਦਿ ਮਿਲਾਵਾ ਹੋਇ ॥੭॥ ਬਿਨੁ ਸਹਜੈ ਸਭੁ ਅੰਧੁ ਹੈ ਮਾਇਆ ਮੋਹੁ ਗੁਬਾਰੁ ॥ ਸਹਜੇ ਹੀ ਸੋਝੀ ਪਈ ਸਚੈ ਸਬਦਿ ਅਪਾਰਿ ॥ ਆਪੇ ਬਖਸਿ ਮਿਲਾਇਅਨੁ ਪੂਰੇ ਗੁਰ ਕਰਤਾਰਿ ॥੮॥ ਸਹਜੇ ਅਦਿਸਟੁ ਪਛਾਣੀਐ ਨਿਰਭਉ ਜੋਤਿ ਨਿਰੰਕਾਰੁ ॥ ਸਭਨਾ ਜੀਆ ਕਾ ਇਕੁ ਦਾਤਾ ਜੋਤੀ ਜੋਤਿ ਮਿਲਾਵਣਹਾਰੁ ॥ ਪੂਰੈ ਸਬਦਿ ਸਲਾਹੀਐ ਜਿਸ ਦਾ ਅੰਤੁ ਨ ਪਾਰਾਵਾਰੁ ॥੯॥ ਗਿਆਨੀਆ ਕਾ ਧਨੁ ਨਾਮੁ ਹੈ ਸਹਜਿ ਕਰਹਿ ਵਾਪਾਰੁ ॥ ਅਨਦਿਨੁ ਲਾਹਾ ਹਰਿ ਨਾਮੁ ਲੈਨਿ ਅਖੁਟ ਭਰੇ ਭੰਡਾਰ ॥ ਨਾਨਕ ਤੋਟਿ ਨ ਆਵਈ ਦੀਏ